ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਅਗਸਤ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀਆਂ ਜਥੇਬੰਦੀਆਂ ਵੱਲੋਂ ਬਣਾਈ ਗਈ ਵਿਦਿਆਰਥੀ ਐਕਸ਼ਨ ਕਮੇਟੀ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਮੰਗ ਪੱਤਰ ਦਿੱਤਾ। ਕਮੇਟੀ ਨੇ ਵਿਦਿਆਰਥੀਆਂ ਦੇ ਹੱਕਾਂ ਲਈ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਕਾਰਨ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ ਧਮਕਾਉਣ ਦਾ ਮੁੱਦਾ ਉਠਾਇਆ। ਕਮੇਟੀ ਆਗੂਆਂ ਨੇ ਜੋ ਮੰਗ ਪੱਤਰ ਸੌਂਪਿਆ, ਉਸ ਵਿੱਚ ਪੰਜਾਬ ਸਰਕਾਰ ਤੋਂ ਯੂਨੀਵਰਸਿਟੀ ਦੇ ਫੰਡ ਜੁਟਾਉਣ ਦੀ ਮੰਗ ਅਤੇ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਪੰਜਾਬੀ ਵਿੱਚ ਪ੍ਰੀਖਿਆ ਦੇਣ ਤੋਂ ਵਰਜਣ ਦਾ ਮਾਮਲਾ ਵੀ ਸ਼ਾਮਲ ਹੈ। ਵਿਧਾਨ ਸਭਾ ਸਪੀਕਰ ਨੇ ਵਿਦਿਆਰਥੀਆਂ ਤੋਂ ਮੰਗ ਪੱਤਰ ਲਿਆ ਅਤੇ ਸਟੂਡੈਂਟਸ ਐਕਸ਼ਨ ਕਮੇਟੀ ਦੀਆਂ ਮੰਗਾਂ ਬਾਰੇ ਵੀ ਚਰਚਾ ਕੀਤੀ।