ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 22 ਅਕਤੂਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਪ੍ਰਤੀਨਿਧਾਂ ਨਾਲ ਭਾਈ ਗੁਰਦਾਸ ਹਾਲ ਵਿੱਚ ਇੱਕਤਰਤਾ ਕਰਕੇ ਗੁਰਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਪੁਰਬ ਮੌਕੇ ਨਗਰ ਕੀਰਤਨ, ਰਾਗ ਅਤੇ ਪੜਤਾਲ ਗਾਇਨ ਸਮਾਗਮ ਕਰਵਾਏ ਜਾਣਗੇ। ਰਵਾਇਤ ਅਨੁਸਾਰ ਗੁਰਪੁਰਬ ਵਾਲੇ ਦਿਨ ਸੱਚਖੰਡ ਦਰਬਾਰ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਜਾਣਗੇ। -ਖੇਤਰੀ ਪ੍ਰਤੀਨਿਧ