ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 13 ਅਗਸਤ
ਨਗਰ ਨਿਗਮ ਅੰਮ੍ਰਿਤਸਰ ਵਾਸੀਆਂ ਨੂੰ ਅਤਿ ਆਧੁਨਿਕ ਸਫਾਈ ਵਿਵਸਥਾ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਿਹਾ ਹੈਪਰ ਫਿਰ ਵੀ ਕਈ ਇਲਾਕਿਆਂ ਵਿੱਚ ਸਮੇਂ ਸਿਰ ਕੂੜੇ ਦੀ ਲਿਫਟਿੰਗ ਨਾ ਹੋਣ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਮਿਉਂਸਪਲ ਸੋਲਿਡ ਵੇਸਟ ਮੈਨੈਜਮੈਂਟ ਅਧੀਨ ਇਕ ਸ਼ਿਕਾਇਤ ਕੇਂਦਰ ਸਥਾਪਿਤ ਕੀਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੋਮਲ ਮਿੱਤਲ ਨੇ ਸਾਂਝੇ ਤੌਰ ‘ਤੇ ਦੱਸਿਆ ਹੈ ਕਿ ਰਣਜੀਤ ਐਵੀਨਿਊ ਸਥਿਤ ਨਗਰ ਨਿਗਮ ਦਫ਼ਤਰ ਵਿਖੇ ਕੂੜੇ ਦੀ ਲਿਫਟਿੰਗ ਸਬੰਧੀ ਹਰ ਤਰ੍ਹਾਂ ਦੀ ਸ਼ਿਕਾਇਤ ਟੋਲ ਫ੍ਰੀ ਨੰਬਰ 1800-121-4662 ‘ਤੇ ਦਰਜ ਕਰਵਾਈ ਜਾ ਸਕਦੀ ਹੈ।