ਨਿੱਜੀ ਪੱਤਰ ਪ੍ਰੇਰਕ
ਜਲੰਧਰ, 17 ਨਵੰਬਰ
ਜ਼ਿਲ੍ਹੇ ਵਿਚ ਅੱਜ ਕਰੋਨਾ ਪੀੜਤ ਦੋ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 76 ਨਵੇਂ ਪਾਜ਼ੇਟਿਵ ਕੇਸ ਆਏ ਹਨ। ਜਾਣਕਾਰੀ ਅਨੁਸਾਰ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 16356 ਤੱਕ ਪਹੁੰਚ ਗਈ ਹੈ।
ਅੰਮ੍ਰਿਤਸਰ (ਟਨਸ): ਅੰਮਿ੍ਰਤਸਰ ਜ਼ਿਲ੍ਹੇ ਵਿਚ 48 ਨਵੇਂ ਕੇਸ ਆਏ ਹਨ ਅਤੇ ਇਸ ਦੌਰਾਨ ਇਕ ਵਿਅਕਤੀ ਦੀ ਕਰੋਨਾ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅੱਜ ਕਰੋਨਾ ਕਾਰਨ 68 ਸਾਲਾ ਪਰਵੇਸ਼ ਸ਼ਰਮਾ ਵਾਸੀ ਐਸਜੇਐਸ ਐਵੇਨਿਊ ਦੀ ਮੌਤ ਹੋਈ ਹੈ।
ਹੁਸ਼ਿਆਰਪੁਰ (ਪੱਤਰ ਪੇ੍ਰਕ): ਜ਼ਿਲ੍ਹੇ ਵਿਚ ਅੱਜ 29 ਕਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਜਦੋਂਕਿ ਦੋ ਮਰੀਜ਼ਾਂ ਦੀ ਮੌਤ ਹੋ ਗਈ। ਜ਼ਿਲ੍ਹੇ ’ਚ ਹੁਣ ਤਕ ਮੌਤਾਂ ਦੀ ਗਿਣਤੀ 230 ਹੋ ਗਈ ਹੈ ਤੇ 182 ਕੇਸ ਐਕਟਿਵ ਹਨ।