ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 5 ਅਗਸਤ
ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਅੱਜ ਸਵੇਰੇ ਪ੍ਰਬੰਧਕੀ ਬਲਾਕ ਦੇ ਬਾਹਰ ਕਾਲੇ ਬਿੱਲੇ ਲਾ ਕੇ ਦੋ ਘੰਟੇ ਰੋਸ ਰੈਲੀ ਕੀਤੀ।ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਅਤੇ ਸਕੱਤਰ ਬਲਬੀਰ ਸਿੰਘ ਗਰਚਾ ਨੇ ਪੰਜਾਬ ਸਰਕਾਰ ਨੂੰ ਆੜ੍ਹੇ ਹੱਥੀਂ ਲੈਂਦਿਆਂ ਮੋਬਾਈਲ ਭੱਤਾ ਘਟਾਏ ਜਾਣ ਦਾ ਫੈਸਲਾ ਵਾਪਸ ਲੈਣ ਅਤੇ ਡੀਏ ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਪੁਰਾਣੀ ਪੈਨਸ਼ਨ ਨੀਤੀ ਲਾਗੂ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਰੋਜ਼ਾਨਾ ਦੋ ਘੰਟੇ ਕਲਮ ਛੱਡੋ ਹੜਤਾਲ ਜਾਰੀ ਰਹੇਗੀ, 9 ਤੋਂ 5 ਵਜੇ ਤਕ ਕਾਲੇ ਬਿੱਲੇ ਲਾਏ ਜਾਣਗੇ। ਉਨ੍ਹਾਂ ਕਿਹਾ ਕਿ 18 ਅਗਸਤ ਨੂੰ ਸਰਕਾਰ ਦੀ ਅਰਥੀ ਫੂਕੀ ਜਾਵੇਗੀ।