ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 4 ਅਕਤੂਬਰ
ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ 17 ਅਕਤੂਬਰ ਨੂੰ ਸ੍ਰੀ ਵਾਲਮੀਕਿ ਤੀਰਥ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਪੰਜ ਅਕਤੂਬਰ ਤੋਂ ਵੱਖ-ਵੱਖ ਸੂਬਿਆਂ ਅਤੇ ਹੋਰ ਥਾਵਾਂ ਤੋਂ ਸ਼ੋਭਾ ਯਾਤਰਾ ਪਹੁੰਚਣੀਆਂ ਸ਼ੁਰੂ ਹੋ ਜਾਣਗੀਆਂ। ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਸ਼ਾਕਸ਼ੀ ਸਾਹਨੀ ਨੇ ਵਾਲਮੀਕਿ ਸਮਾਜ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜ ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਤੋਂ, 11 ਨੂੰ ਜਲੰਧਰ ਤੋਂ ਅਤੇ 16 ਨੂੰ ਨਕੋਦਰ ਤੋਂ ਸੰਗਤ ਇੱਥੇ ਪਹੁੰਚੇਗੀ। ਡੀਸੀ ਨੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਇਸ ਸਮਾਗਮ ਨੂੰ ਮਨਾਉਣ ਲਈ ਵੱਖ-ਵੱਖ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ। ਉਨ੍ਹਾਂ ਸਬੰਧਤ ਅਧਿਕਾਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੇਲੇ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਲਈ ਕੰਟਰੋਲ ਰੂਮ, ਮੈਡੀਕਲ ਸਹੂਲਤਾਂ ਤੇ ਪਾਣੀ ਆਦ ਦਾ ਪ੍ਰਬੰਧ ਕੀਤਾ ਜਾਵੇ।