ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 11 ਅਕਤੂਬਰ
ਇੱਥੇ ਅੱਜ ਮਜੀਠਾ ਰੋਡ ’ਤੇ ਸਥਿਤ ਗ੍ਰੀਨਫੀਲਡ ਇਲਾਕੇ ਵਿੱਚ ਵਿਆਹੁਤਾ ਔਰਤ ਦਾ ਉਸ ਦੇ ਪਤੀ ਵੱਲੋਂ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਸ਼ਨਾਖ਼ਤ ਰਿਤੂ ਵਜੋਂ ਹੋਈ ਹੈ। ਉਸ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਉਸ ਦਾ ਪਤੀ ਇਸ ਗੱਲ ਤੋਂ ਖ਼ਫ਼ਾ ਸੀ ਕਿ ਰਿਤੂ ਨੇ ਅਪਾਹਜ ਲੜਕੇ ਨੂੰ ਜਨਮ ਦਿੱਤਾ ਸੀ। ਉਸ ਦੇ ਪਰਿਵਾਰ ਦੀ ਸ਼ਿਕਾਇਤ ਤੋਂ ਬਾਅਦ ਪੁਲੀਸ ਨੇ ਉਸ ਦੇ ਪਤੀ ਵਿਸ਼ਨੂੰ ਮਹਾਜਨ, ਪਿਤਾ ਅਵਿਨਾਸ਼ ਮਹਾਜਨ ਅਤੇ ਭਰਾ ਦਿਨੇਸ਼ ਮਹਾਜਨ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਥਾਣਾ ਸਦਰ ਦੇ ਐੱਸਐੱਚਓ ਵਿਨੋਦ ਕੁਮਾਰ ਨੇ ਦੱਸਿਆ ਕਿ ਵਿਸ਼ਨੂੰ ਅਤੇ ਅਵਿਨਾਸ਼ ਮਹਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਸ਼ਨੂੰ ਨੇ ਉਸ ਦੀ ਗਰਦਨ ’ਤੇ ਚਾਕੂ ਨਾਲ ਕਈ ਵਾਰ ਕੀਤੇ। ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।