ਪੱਤਰ ਪ੍ਰੇਰਕ
ਬਠਿੰਡਾ, 8 ਸਤੰਬਰ
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਪ੍ਰਭਾਵਿਤ ਵਿਅਕਤੀਆਂ ਦੇ 20 ਨਵੇਂ ਕੇਸ ਸਾਹਮਣੇ ਆਏ ਹਨ। ਇਸ ਵੇਲੇ ਜ਼ਿਲੇ ਵਿੱਚ ਕੁੱਲ 85 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 14 ਕੋਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਘਰ ਵਾਪਸ ਪਰਤ ਗਏ ਹਨ। ਜ਼ਿਲ੍ਹੇ ’ਚ ਹੁਣ ਤੱਕ 736939 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਜਿਨ੍ਹਾਂ ਵਿੱਚੋਂ 52359 ਵਿਅਕਤੀ ਪਾ਼ਜ਼ੇਟਿਵ ਪਾਏ ਗਏ ਤੇ 50848 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ। ਹੁਣ ਤੱਕ ਜ਼ਿਲ੍ਹੇ ’ਚ 1426 ਕਰੋਨਾ ਨਾਲ ਮੌਤਾਂ ਹੋਈਆਂ ਹਨ।