ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ
ਅਕਾਲੀ ਦਲ (ਅੰਮ੍ਰਿਤਸਰ) ਨੇ ਵਿਧਾਨ ਸਭਾ ਹਲਕਾ ਮੁਕਤਸਰ ਤੋਂ ਸੁਖਰਾਜ ਸਿੰਘ ਉਦੇਕਰਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਨੇ ਦੱਸਿਆ ਕਿ ਸੁਖਰਾਜ ਸਿੰਘ ਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਨ।
ਉਨ੍ਹਾਂ ਦੱਸਿਆ ਕਿ ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ ਦੌਰਾਨ ਲੰਬਾ ਸਮਾਂ ਸਰਗਰਮ ਰਹੇ ਹਨ। ਇਸ ਮੌਕੇ ਗੁਰਬਖਸ਼ ਸਿੰਘ ਰੂਬੀ, ਬਲਵੰਤ ਸਿੰਘ ਫੌਜੀ, ਰਾਮਮਹਿੰਦਰ ਸਿੰਘ ਮਾਂਗਟਕੇਰ ਤੇ ਬਲਦੇਵ ਸਿੰਘ ਵੜਿੰਗ ਹੋਰੀਂ ਵੀ ਮੌਜੂਦ ਸਨ।