ਮਨੋਜ ਸ਼ਰਮਾ
ਬਠਿੰਡਾ, 5 ਅਗਸਤ
ਅੱਜ ਪੰਜਾਬ ਵਿਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਹੱਲਾ ਬੋਲ ਪ੍ਰਦਰਸ਼ਨ ਕੀਤਾ ਗਿਆ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਡੀਸੀ ਦਫ਼ਤਰਾਂ ਅੱਗੇ ਰੋਸ ਧਰਨੇ ਦਿੱਤੇ ਗਏ। ਬਠਿੰਡਾ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅਤੇ ਸ਼ਹਿਰੀ ਵੱਲੋਂ ਸਾਂਝੇ ਤੌਰ ’ਤੇ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ, ਬਲਾਕ ਪ੍ਰਧਾਨ, ਕੌਂਸਲਰਾਂ ਅਤੇ ਵੱਖ ਵੱਖ ਵਿੰਗਾਂ ਦੇ ਅਹੁਦੇਦਾਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਅਰੁਣ ਜੀਤਮੱਲ, ਅਸ਼ੋਕ ਕੁਮਾਰ, ਰਾਜਨ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਮਹਿੰਗਾਈ ਵਧ ਰਹੀ ਹੈ।