ਮਨੋਜ ਸ਼ਰਮਾ
ਬਠਿੰਡਾ, 28 ਮਈ
ਇਸ ਬਲਾਕ ਦੇ ਅੱਧੀ ਦਰਜਨ ਪਿੰਡਾਂ ਗੋਨਿਆਣਾ ਕਲਾਂ, ਅਮਰਗੜ੍ਹ, ਮਹਿਮਾ ਸਰਕਾਰੀ, ਨੇਹੀਆਂਵਾਲਾ, ਅਮਰਗੜ੍ਹ ਤੇ ਮਹਿਮਾ ਸਰਜਾ ਵਿਖੇ ਕੈਂਪ ਲਗਾ ਕੇ ਬਲਾਕ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਤੇ ਡਾ. ਜਸਵਿੰਦਰ ਸ਼ਰਮਾ ਵਲੋਂ ਚਾਨਣਾ ਪਾਉਂਦੇ ਹੋਏ ਕਿਸਾਨਾਂ ਨੂੰ ਸਿੱਧੀ ਬਿਜਾਈ ਅਤੇ ਨਰਮੇ ਤੇ ਗੁਲਾਬੀ ਸੁੰਡੀ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਪੋਰਟਲ ਤਿਆਰ ਕਰ ਲਿਆ ਗਿਆ ਹੈ। ਇਸ ਪੋਰਟਲ ’ਤੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨ https://agrimachinerypb.com/home/DSR22 ਆਪਣਾ ਆਧਾਰ ਕਾਰਡ ਨੰਬਰ ਦੇ ਕਿ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।