ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ, 15 ਨਵੰਬਰ
ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਰਾਹੀਂ ਮਨਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਐੱਸਐੱਸਡੀ ਕਾਲਜ (ਲੜਕੀਆਂ) ਵਿੱਚ ਰਾਜ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ।
ਮੁਕਾਬਲਿਆਂ ਵਿੱਚ ਜ਼ਿਲ੍ਹਾ ਪੱਧਰ ਤੋਂ ਜੇਤੂ ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਨਾਮਵਰ ਲੇਖਕ ਬਲਦੇਵ ਸਿੰਘ ਸੜਕਨਾਮਾ ਨੇ ਕਿਹਾ ਕਿ ਸਾਹਿਤ ਇੱਕ ਕਲਾ ਹੈ, ਜਿਸ ਨੂੰ ਹਰ ਮਨੁੱਖ ਵੱਲੋਂ ਆਪਣੇ ਮਨ ਵਿੱਚ ਜ਼ਿੰਦਾ ਰੱਖਣਾ ਚਾਹੀਦਾ ਹੈ। ਸਮਾਗਮ ਦੇ ਮੁੱਖ ਮਹਿਮਾਨ ਦਰਸ਼ਨ ਸਿੰਘ ਬੁੱਟਰ ਨੇ ਭਾਸ਼ਾ ਵਿਭਾਗ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ਲਾਘਾ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ ਸਾਹਿਤ ਸਿਰਜਣ ਦੇ ਲੇਖ ਵੰਨਗੀ ਵਿੱਚ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰਾਚੋਂ ਦੀ ਮਨਦੀਪ ਕੌਰ ਨੇ ਪਹਿਲਾ, ਸਰਕਾਰੀ ਕੰਨਿਆ ਸਮਾਰਟ ਸਕੂਲ ਹੁਸ਼ਿਆਰਪੁਰ ਦੀ ਗੋਲਡੀ ਨੇ ਦੂਜਾ, ਸਰਕਾਰੀ ਹਾਈ ਸਕੂਲ ਦੁਲਚੀ ਕੇ (ਫ਼ਿਰੋਜ਼ਪੁਰ) ਦੀ ਗੁਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਕਵਿਤਾ ਲੇਖਣ ਵੰਨਗੀ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ (ਹੁਸ਼ਿਆਰਪੁਰ) ਦੇ ਕਰੁਣਾ ਜਸਵਾਲ ਨੇ ਪਹਿਲਾ, ਸਰਕਾਰੀ ਹਾਈ ਸਕੂਲ ਦੁਲਚੀ ਕੇ (ਫ਼ਿਰੋਜ਼ਪੁਰ) ਦੀ ਮਨਜੋਤ ਕੌਰ ਨੇ ਦੂਜਾ, ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਗੌਤਮ ਨੇ ਤੀਜਾ ਸਥਾਨ ਹਾਸਲ ਕੀਤਾ। ਕਹਾਣੀ ਰਚਨਾ ਵੰਨਗੀ ਵਿੱਚ ਦੋਆਬਾ ਖਾਲਸਾ ਸਕੂਲ ਜਲੰਧਰ ਦੀ ਜਸਅੰਮ੍ਰਿਤ ਕੌਰ ਨੇ ਪਹਿਲਾ, ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਿਸ਼ਨਗੜ੍ਹ (ਮਾਨਸਾ) ਦੀ ਸੁਖਵਿੰਦਰ ਕੌਰ ਨੇ ਦੂਜਾ ਅਤੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾਖਾ (ਲੁਧਿਆਣਾ) ਦੇ ਅਰੁਨ ਨੇ ਤੀਜਾ ਸਥਾਨ ਹਾਸਲ ਕੀਤਾ।
ਕਵਿਤਾ ਗਾਇਣ ਵੰਨਗੀ ਵਿੱਚ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚਾਟੀਵਿੰਡ ਗੇਟ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਦਿਆਰਥੀ ਜੈਪਾਲ ਸਿੰਘ ਨੇ ਪਹਿਲਾ, ਸਰਕਾਰੀ ਹਾਈ ਸਕੂਲ ਫੁਗਲਾਣਾ (ਹੁਸ਼ਿਆਰਪੁਰ) ਦੀ ਵਿਦਿਆਰਥਣ ਸੁਰੀਤਾ ਕੁਮਾਰੀ ਨੇ ਦੂਜਾ, ਜਲੰਧਰ ਮਾਡਲ ਸਕੂਲ, ਜਲੰਧਰ ਦੀ ਵਿਦਿਆਰਥਣ ਕੋਮਲ ਕਾਲੀਆ ਅਤੇ ਸ਼ਹੀਦ ਸੰਦੀਪ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਠਿੰਡਾ ਦੀ ਵਿਦਿਆਰਥਣ ਸ਼ਿਵਾਨੀ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ।