ਬਠਿੰਡਾ: ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਜਨਵਰੀ, 2021 ਦੌਰਾਨ ਕੀਤੇ ਗਏ ਵਿਸ਼ਾਵਾਰ ਮੁਲਾਂਕਣ ਦਾ ਵਿਸ਼ਲੇਸ਼ਣ ਕਰਨ ਉਪਰੰਤ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ 5 ਅਤੇ 6 ਫਰਵਰੀ ਨੂੰ ਬਠਿੰਡਾ ਦੇ ਸਮੂਹ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀਆਂ ਕੀਤੀ ਜਾਣਗੀਆਂ। ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਲਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਮਾਪੇ-ਅਧਿਆਪਕ ਮਿਲਣੀ ਦੌਰਾਨ ਨਵੇਂ ਵਿਦਿਆਰਥੀਆਂ ਦੇ ਦਾਖ਼ਲਿਆਂ ਸਬੰਧੀ ਵੀ ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾਵੇਗਾ।
-ਪੱਤਰ ਪ੍ਰੇਰਕ