ਬਠਿੰਡਾ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਵੱਲੋਂ ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ਵਿੱਚ ਮੂੰਗੀ ਦੀ ਖਰੀਦ ਸਬੰਧੀ ਮਾਰਕਫੈੱਡ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੂੰਗੀ ਦੀ ਕਟਾਈ ਤੋਂ ਪਹਿਲਾਂ ਕੋਈ ਵੀ ਸਪਰੇਅ ਨਾ ਕੀਤੀ ਜਾਵੇ ਕਿਉਂਕਿ ਸਪਰੇਅ ਕਰਨ ਨਾਲ ਦਾਣੇ ਉੱਪਰ ਵੀ ਅਸਰ ਪੈਂਦਾ ਹੈ ਅਤੇ ਫ਼ਸਲ ਦੀ ਗੁਣਵੱਤਾ ਖ਼ਰਾਬ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਮੂੰਗੀ ਦੀ ਸੁੱਕੀ ਫਸਲ ਲਿਆਂਦੀ ਜਾਵੇ ਜਿਸ ਦੀ ਨਮੀ 12 ਫੀਸਦੀ ਤੋਂ ਵੱਧ ਨਾ ਹੋਵੇ ਤਾਂ ਜੋ ਮੰਡੀ ਵਿੱਚ ਫ਼ਸਲ ਦੀ ਖਰੀਦ ਅਤੇ ਚੁਕਾਈ ਸਮੇਂ ਸਿਰ ਹੋ ਸਕੇ। ਇਸ ਮੌਕੇ ਜ਼ਿਲ੍ਹਾ ਮੈਨੇਜਰ (ਮਾਰਕਫੈਡ) ਹਰਪਰਿੰਦਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ। ਜ਼ਿਲੇ ਅੰਦਰ ਬਠਿੰਡਾ, ਤਲਵੰਡੀ ਸਾਬੋ, ਭਗਤਾ ਭਾਈਕਾ ਅਤੇ ਰਾਮਪੁਰਾ ਫੂਲ ਮੰਡੀਆਂ ਵਿੱਚ ਕਿਸਾਨ ਮੂੰਗੀ ਦੀ ਫਸਲ ਲਿਆ ਸਕਦੇ ਹਨ। ਮੂੰਗੀ ਦੀ ਖਰੀਦ ਪ੍ਰਕਿਰਿਆ ਦੇ ਕੰਮ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਬਠਿੰਡਾ ਮੰਡੀ ਲਈ ਇੰਸਪੈਕਟਰ ਯਾਦਵਿੰਦਰ ਸਿੰਘ (98140-00542) ਅਤੇ ਸੈਕਟਰੀ ਮਾਰਕhਟ ਕਮੇਟੀ ਗੁਰਵਿੰਦਰ ਸਿੰਘ (99144-22950) ਨੂੰ ਨਿਯੁਕਤ ਕੀਤਾ ਗਿਆ ਹੈ।