ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 4 ਨਵੰਬਰ
ਵਿਜੀਲੈਂਸ ਬਿਓਰੋ ਵੱਲੋਂ ਵਿੱਢੀ ਭ੍ਰਿਸ਼ਟਾਚਾਰ ਖ਼ਿਲਾਫ਼ ਜਨ ਚੇਤਨਾ ਪੈਦਾ ਕਰਨ ਦੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਲੈ ਕੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਦਿਓਣ ਵਿੱਚ ਸੈਮੀਨਾਰ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਮਾਜ ਦਾ ਸਹਿਯੋਗ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਵਰਗੀਆਂ ਹੋਰ ਵੀ ਕਈ ਬਿਮਾਰੀਆਂ ਹਨ, ਜਿਨ੍ਹਾਂ ਦੇ ਖਾਤਮੇ ਲਈ ਸਮਾਜ ਨੂੰ ਖੁਦ ਸਮਝਣ ਅਤੇ ਬਦਲਣ ਦੀ ਜ਼ਰੂਰਤ ਹੈ।