ਬਠਿੰਡਾ: ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਇੱਥੇ 3 ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਜ਼ਿਲ੍ਹੇ ਦੇ ਪਿੰਡਾਂ ’ਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕਰਨਗੀਆ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਬਹਾਦਰ ਸਿੰਘ ਹਾਜ਼ਰ ਸਨ। ਡੀਸੀ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਇਹ ਪ੍ਰਚਾਰ ਵੈਨਾਂ 3 ਹਫ਼ਤਿਆਂ ਵਿੱਚ ਜ਼ਿਲ੍ਹੇ ਦੇ ਸਾਰੇ ਪਿੰਡਾਂ ’ਚ ਪ੍ਰਚਾਰ ਕਰਨ ਜਾਣਗੀਆਂ ਅਤੇ ਘੱਟੋ-ਘੱਟ 3-3 ਵਾਰ ਹਰੇਕ ਪਿੰਡ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਪ੍ਰੇਰਿਤ ਕੀਤਾ ਜਾਵੇਗਾ। ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਕਰਨ ਹਿੱਤ ਲਿਟਰੇਚਰ ਦੀ ਵੀ ਵੰਡ ਕੀਤੀ ਜਾਵੇਗੀ। ਪੱਤਰ ਪ੍ਰੇਰਕ