ਪੱਤਰ ਪ੍ਰੇਰਕ
ਬਠਿੰਡਾ, 6 ਜੂਨ
ਸਥਾਨਕ ਮਾਡਲ ਟਾਊਨ ਫੇਜ਼-1 ਸਥਿਤ ਗੁਰਦੁਆਰਾ ਸਾਹਿਬ ਜੀਵਨ ਪ੍ਰਕਾਸ਼ ਵਿੱਚ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਆਏ ਇੱਕ ਵਿਅਕਤੀ ਦੀ ਅਚਾਨਕ ਤਬੀਅਤ ਵਿਗੜ ਗਈ ਜਿਸ ਨੂੰ ਤਰੁੰਤ ਸਹਾਰਾ ਦੀ ਲਾਈਫ ਸੇਵਿੰਗ ਬ੍ਰਿਗੇਡ ਟੀਮ ਵੱਲੋਂ ਬੇਹੋਸ਼ੀ ਦੀ ਗੰਭੀਰ ਹਾਲਤ ਵਿੱਚ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ, ਜਿੱਥੇ ਉਸ ਨੂੰ ਡਾਕਟਰੀ ਟੀਮ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਹਰਬੰਸ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਸਕਤਾ ਖੇੜਾ, ਸਿਰਸਾ ਵਜੋਂ ਹੋਈ ਹੈ।