ਪੱਤਰ ਪ੍ਰੇਰਕ
ਬਠਿੰਡਾ, 19 ਜੁਲਾਈ
ਬਠਿੰਡਾ ਦੇ ਰਾਜੀਵ ਗਾਂਧੀ ਨਗਰ ਵਿੱਚ ਰਹਿਣ ਵਾਲੇ ਇਕ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਿਪਾਹੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੌਕੇ ’ਤੇ ਪੁੱਜੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਰਕਰਾਂ ਨੇ ਉਕਤ ਸਿਪਾਹੀ ਨੂੰ ਥੱਲੇ ਉਤਾਰਿਆ। ਮ੍ਰਿਤਕ ਦੀ ਸ਼ਨਾਖਤ ਸੁਰਿੰਦਰ ਸਿੰਘ 55 ਪੁੱਤਰ ਸੁਖਦੇਵ ਸਿੰਘ ਵਾਸੀ ਰਾਜੀਵ ਗਾਂਧੀ ਨਗਰ ਵਜੋਂ ਹੋਈ ਹੈ। ਮ੍ਰਿਤਕ ਨੇ ਇਕ ਖੁਦਕੁਸ਼ੀ ਨੋਟ ਵੀ ਲਿਖਿਆ ਜਿਸ ਵਿਚ ਪੈਸਿਆਂ ਦੇ ਲੈਣ ਦੇਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਰਕਰਾਂ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ। ਉਧਰ ਸਥਾਨਕ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।