ਪੱਤਰ ਪ੍ਰੇਰਕ
ਬਠਿੰਡਾ, 4 ਅਕਤੂਬਰ
ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਕੱਲ੍ਹ ਨਾਪ-ਤੋਲ ਵਿਭਾਗ ਵਿੱਚ ਤਾਇਨਾਤ ਇੰਸਪੈਕਟਰ ਕਵਿੰਦਰ ਸਿੰਘ ਨੂੰ 9000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ, ਜਿਸ ਦਾ ਅੱਜ ਅਦਾਲਤ ’ਚੋਂ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ।
ਵਿਜੀਲੈਂਸ ਬਠਿੰਡਾ ਵੱਲੋਂ ਪੈਟਰੋਲ ਪੰਪ ਦੇ ਨਾਪ-ਤੋਲ ਦੀ ਜਾਂਚ ਕਰਨ ਬਦਲੇ 9000 ਰੁਪਏ ਰਿਸ਼ਵਤ ਲੈਂਦੇ ਹੋਏ ਲੰਘੇ ਕੱਲ੍ਹ ਲੀਗਲ ਮੀਟਰੋਲੋਜੀ ਵਿਭਾਗ ਦੇ ਇੰਸਪੈਕਟਰ ਕਵਿੰਦਰ ਨੂੰ ਕੀਤਾ ਗ੍ਰਿਫਤਾਰ ਕੀਤਾ ਗਿਆ ਸੀ। ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਦੋ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ। ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਪੁੱਛਗਿਛ ਕੀਤੀ ਜਾਵੇਗੀ।