ਪੱਤਰ ਪ੍ਰੇਰਕ
ਬਠਿੰਡਾ, 17 ਅਕਤੂਬਰ
ਬੀਕੇਯੂ ਉਗਰਾਹਾਂ ਵੱਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਪੰਚਾਇਤੀ ਚੋਣਾਂ ਦੌਰਾਨ ਪ੍ਰਚਾਰ ਦਾ ਹਿੱਸਾ ਬਣਨ ਵਾਲੇ ਦੋ ਕਿਸਾਨ ਆਗੂਆਂ ਦੀ ਮੁੱਢਲੀ ਮੈਂਬਰਸ਼ਿੱਪ ਖ਼ਤਮ ਕਰ ਦਿੱਤੀ ਹੈ। ਬਲਾਕ ਸੰਗਤ ਦੇ ਮੀਤ ਪ੍ਰਧਾਨ ਰਾਮ ਸਿੰਘ ਕੋਟ ਗੁਰੂ ਨੇ ਦੱਸਿਆ ਕਿ ਜ਼ਿਲ੍ਹਾ ਕਮੇਟੀ ਅਤੇ ਪਿੰਡ ਨਰੂਆਣਾ ਦੀ ਪਿੰਡ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਫ਼ੈਸਲਾ ਲੈਂਦੇ ਹੋਏ ਪਿੰਡ ਕਮੇਟੀ ਦੇ ਮੀਤ ਪ੍ਰਧਾਨ ਸੁਰਜੀਤ ਸਿੰਘ ਅਤੇ ਕਮੇਟੀ ਮੈਂਬਰ ਭੁਪਿੰਦਰ ਸਿੰਘ ਫ਼ੌਜੀ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ। ਕੋਟ ਗੁਰੂ ਨੇ ਦੱਸਿਆ ਕਿ ਇਹ ਫ਼ੈਸਲਾ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਸਹਿਮਤੀ ਤੋਂ ਬਾਅਦ ਲਿਆ ਗਿਆ ਹੈ। ਯੂਨੀਅਨ ਆਗੂ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਸਾਥੀਆਂ ਨੂੰ ਸਮਝਾਉਣ ਦੇ ਯਤਨ ਕੀਤੇ ਗਏ ਪਰ ਉਨ੍ਹਾਂ ਨੇ ਪੰਚਾਇਤੀ ਚੋਣਾਂ ਵਿੱਚ ਸਰਗਰਮ ਭੂਮਿਕਾ ਨਿਭਾਈ।