ਨਵੀਂ ਦਿੱਲੀ, 19 ਅਕਤੂਬਰ
ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਅੱਜ ਕਿਹਾ ਹੈ ਕਿ ਦਿੱਲੀ ਵਿੱਚ ਪਟਾਕਿਆਂ ‘ਤੇ ਪਾਬੰਦੀ ਨੂੰ ਲਾਗੂ ਕਰਨ ਲਈ ਕੁੱਲ 408 ਟੀਮਾ ਬਣਾਈਆਂ ਗਈਆਂ ਹਨ। ਦਿੱਲੀ ‘ਚ ਪਟਾਕੇ ਬਣਾਉਣ, ਸਟੋਰ ਕਰਨ, ਵੇਚਣ ’ਤੇ 5,000 ਰੁਪਏ ਤੱਕ ਦਾ ਜੁਰਮਾਨਾ ਤੇ 3 ਸਾਲ ਦੀ ਸਜ਼ਾ ਤੋਂ ਇਲਾਵਾ ਪਟਾਕੇ ਖਰੀਦਣ ਤੇ ਚਲਾਉਣ ‘ਤੇ 200 ਰੁਪਏ ਜੁਰਮਾਨਾ ਤੇ 6 ਮਹੀਨੇ ਦੀ ਸਜ਼ਾ ਹੋ ਸਕਦੀ ਹੈ।