ਨਵੀਂ ਦਿੱਲੀ, 3 ਜਨਵਰੀ
ਅਡਾਨੀ-ਹਿੰਡਨਬਰਗ ਵਿਵਾਦ ’ਚ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਮਾਮਲੇ ਦੇ ਤੱਥਾਂ ਨੂੰ ਦੇਖਦੇ ਹੋਏ ਅਜਿਹਾ ਨਹੀਂ ਲੱਗਦਾ ਕਿ ਪੜਤਾਲ ਵਿਸ਼ੇਸ਼ ਜਾਂਚ ਟੀਮ ਜਾਂ ਹੋਰ ਏਜੰਸੀਆਂ ਨੂੰ ਸੌਂਪੀ ਜਾਵੇ। ਇਸ ਦੇ ਨਾਲ ਸਰਵਉੱਚ ਅਦਾਲਤ ਨੇ ਸੇਬੀ ਨੂੰ ਬਾਕੀ ਦੋ ਮਾਮਲਿਆਂ ਵਿੱਚ ਤਿੰਨ ਮਹੀਨਿਆਂ ਵਿੱਚ ਜਾਂਚ ਪੂਰੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਉਹ ਸੇਬੀ ਦੀ ਜਾਂਚ ਕਰਨ ਦੀ ਤਾਕਤ ਨੂੰ ਕੰਟਰੋਲ ਨਹੀਂ ਕਰ ਸਕਦਾ। ਬੈਂਚ ਨੇ ਇਹ ਵੀ ਕਿਹਾ ਕਿ ਸੇਬੀ ਨੇ ਅਡਾਨੀ ਸਮੂਹ ਵਿਰੁੱਧ ਦੋਸ਼ਾਂ ਨਾਲ ਸਬੰਧਤ 24 ਵਿੱਚੋਂ 22 ਮਾਮਲਿਆਂ ਵਿੱਚ ਆਪਣੀ ਜਾਂਚ ਪੂਰੀ ਕਰ ਲਈ ਹੈ। ਮਾਮਲੇ ਦੇ ਤੱਥਾਂ ਨੂੰ ਦੇਖਦੇ ਹੋਏ ਅਜਿਹਾ ਨਹੀਂ ਲੱਗਦਾ ਕਿ ਜਾਂਚ ਦੀ ਜ਼ਿੰਮੇਵਾਰੀ ਵਿਸ਼ੇਸ਼ ਜਾਂਚ ਟੀਮ ਜਾਂ ਹੋਰ ਏਜੰਸੀਆਂ ਨੂੰ ਸੌਂਪੀ ਜਾਣੀ ਚਾਹੀਦੀ ਹੈ। ਅਦਾਲਤ ਨੇ ਇਹ ਫੈਸਲਾ ਉਨ੍ਹਾਂ ਪਟੀਸ਼ਨਾਂ ‘ਤੇ ਸੁਣਵਾਈ ਤੋਂ ਬਾਅਦ ਦਿੱਤਾ, ਜਿਨ੍ਹਾਂ ‘ਚ ਦੋਸ਼ ਲਗਾਇਆ ਗਿਆ ਸੀ ਕਿ ਅਡਾਨੀ ਸਮੂਹ ਵੱਲੋਂ ਸ਼ੇਅਰਾਂ ਦੀਆਂ ਕੀਮਤਾਂ ‘ਚ ਹੇਰਾਫੇਰੀ ਕੀਤੀ ਗਈ ਸੀ।