ਨਵੀਂ ਦਿੱਲੀ, 2 ਜੁਲਾਈ
ਖੁਰਾਕੀ ਪਦਾਰਥਾਂ ਦੀਆਂ ਅਸਮਾਨੀ ਪੁੱਜੀਆਂ ਕੀਮਤਾਂ ਨੂੰ ਕੰਟਰੋਲ ਕਰਨ ਤੇ ਕਾਲਾਬਾਜ਼ਾਰੀ ਨੂੰ ਨੱਥ ਪਾਉਣ ਦੇ ਇਰਾਦੇ ਨਾਲ ਕੇਂਦਰ ਸਰਕਾਰ ਨੇ ਮੂੰਗੀ ਨੂੰ ਛੱਡ ਕੇ ਬਾਕੀ ਸਾਰੀਆਂ ਦਾਲਾਂ ਦੇ ਭੰਡਾਰਨ ਦੀ ਹੱਦ ਨਿਰਧਾਰਿਤ ਕਰ ਦਿੱਤੀ ਹੈ। ਕੇਂਦਰੀ ਖੁਰਾਕ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਭੰਡਾਰਨ ਸਬੰਧੀ ਜਾਰੀ ਨਵੇਂ ਹੁਕਮ ਅਕਤੂਬਰ ਤੱਕ ਲਾਗੂ ਰਹਿਣਗੇ। ਪੀਟੀਆਈ