ਨਵੀਂ ਦਿੱਲੀ, 28 ਜੂਨ
ਅੱਜ ਚੰਡੀਗੜ੍ਹ ਵਿੱਚ ਸ਼ੁਰੂ ਹੋਈ ਜੀਐੱਸਟੀ ਕੌਂਸਲ ਦੀ ਮੀਟਿੰਗ ਵਿੱਚ ਕੁਝ ਵਸਤਾਂ ਦੀਆਂ ਟੈਕਸ ਦਰਾਂ ਵਿੱਚ ਬਦਲਾਅ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਬੈਠਕ ਦੌਰਾਨ ਸੂਬਿਆਂ ਨੂੰ ਮੁਆਵਜ਼ਾ ਅਤੇ ਛੋਟੇ ਈ-ਕਾਮਰਸ ਸਪਲਾਇਰਾਂ ਦੇ ਰਜਿਸਟ੍ਰੇਸ਼ਨ ਨਿਯਮਾਂ ‘ਚ ਰਾਹਤ ਵਰਗੇ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਵਾਲੀ ਅਤੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਨ ਵਾਲੀ ਜੀਐੱਸਟੀ ਕੌਂਸਲ ਦੀ 47ਵੀਂ ਮੀਟਿੰਗ 29 ਜੂਨ ਤੱਕ ਜਾਰੀ ਰਹੇਗੀ। ਕੌਂਸਲ ਦੀ ਛੇ ਮਹੀਨਿਆਂ ਬਾਅਦ ਮੀਟਿੰਗ ਹੋ ਰਹੀ ਹੈ।