ਨਵੀਂ ਦਿੱਲੀ: ਤਿਉਹਾਰਾਂ ਅਤੇ ਵਿਆਹਾਂ ਕਾਰਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਬੁੱਧਵਾਰ ਨੂੰ ਨਵੇਂ ਰਿਕਾਰਡ ਪੱਧਰ ’ਤੇ ਪੁੱਜ ਗਈਆਂ। ਸੋਨੇ ਦੀ ਕੀਮਤ 500 ਰੁਪਏ ਵਧ ਕੇ 81,500 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ। ਇਸੇ ਤਰ੍ਹਾਂ ਚਾਂਦੀ ਇਕ ਹਜ਼ਾਰ ਰੁਪਏ ਹੋਰ ਮਹਿੰਗੀ ਹੋ ਗਈ ਹੈ ਜਿਸ ਨਾਲ ਇਸ ਦੀ ਕੀਮਤ 1.02 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਪਹੁੰਚ ਗਈ ਹੈ। -ਪੀਟੀਆਈ