ਮੁੰਬਈ, 26 ਨਵੰਬਰ
ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਹੈ ਕਿ ਕਿ ਭਾਰਤੀ ਆਰਥਿਕਤਾ ਆਸ ਤੋਂ ਵੱਧ ਤੇਜ਼ੀ ਨਾਲ ਵਾਪਸੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਤਿਓਹਾਰਾਂ ਦੇ ਸੀਜ਼ਨ ਬਾਅਦ ਮੰਗ ਦੀ ਸਥਿਰਤਾ ’ਤੇ ਜ਼ੋਰ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਰਬੀਆਈ ਵਿੱਤੀ ਬਾਜ਼ਾਰਾਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਤੀਬੱਧ ਹੈ ਤੇ ਕਿਸੇ ਵੀ ਨਕਾਰਤਮਕ ਜੋਖ਼ਿਮ ਨੂੰ ਘੱਟ ਕਰਨ ਲਈ ਕੰਮ ਕੀਤਾ ਜਾਵੇਗਾ।