ਨਵੀਂ ਦਿੱਲੀ, 29 ਅਕਤੂਬਰ
ਸੂਚਨਾ ਤਕਨਾਲੋਜੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਅੱਜ ਕਿਹਾ ਕਿ ਸੂਚਨਾ ਤਕਨਾਲੋਜੀ ਨਿਯਮਾਂ ਵਿੱਚ ਕੀਤੀਆਂ ਸੋਧਾਂ ਸੋਸ਼ਲ ਮੀਡੀਆ ਕੰਪਨੀਆਂ ’ਤੇ ਹੋਰ ਵਧੇਰੇ ਸਾਵਧਾਨ ਰਹਿਣ ਦੀ ਜ਼ਿੰਮੇਵਾਰੀ ਪਾਉਣਗੀਆ ਤਾਂ ਜੋ ਉਨ੍ਹਾਂ ਦੇ ਮੰਚ ’ਤੇ ਕੋਈ ਵੀ ਗੈਰ-ਕਾਨੂੰਨੀ ਸਮੱਗਰੀ ਜਾਂ ਗਲਤ ਜਾਣਕਾਰੀ ਪੋਸਟ ਨਾ ਕੀਤੀ ਜਾ ਸਕੇ। ਸਰਕਾਰ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਉਪਲਬਧ ਸਮੱਗਰੀ ਅਤੇ ਹੋਰ ਮੁੱਦਿਆਂ ਬਾਰੇ ਦਰਜ ਸ਼ਿਕਾਇਤਾਂ ਦੇ ਢੁਕਵੇਂ ਨਬਿੇੜੇ ਲਈ ਆਈਟੀ ਨਿਯਮਾਂ ਵਿੱਚ ਬਦਲਾਅ ਕਰਦੇ ਹੋਏ ਤਿੰਨ ਮਹੀਨਿਆਂ ਵਿੱਚ ਅਪੀਲ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ। ਇਹ ਕਮੇਟੀਆਂ ਮੇਟਾ ਅਤੇ ਟਵਿੱਟਰ ਵਰਗੀਆਂ ਸੋਸ਼ਲ ਮੀਡੀਆ ਕੰਪਨੀਆਂ ਦੁਆਰਾ ਸਮੱਗਰੀ ਦੇ ਨਿਯਮ ਬਾਰੇ ਕੀਤੇ ਫੈਸਲਿਆਂ ਦੀ ਸਮੀਖਿਆ ਕਰਨ ਦੇ ਯੋਗ ਹੋਣਗੀਆਂ।