ਨਵੀਂ ਦਿੱਲੀ, 29 ਜਨਵਰੀ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਸੰਸਦ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ। ਇਸ ਵਿੱਚ ਸਾਲ 2021-22 ਦੌਰਾਲ ਦੇਸ਼ ਦੀ ਵਿਕਾਸ ਦਰ 11 ਫੀਸਦ ਰਹਿਣ ਤੇ ਕਰੋਨਾ ਬਾਅਦ ਇਹ ਵਿਕਾਸ ਦਰ ਅੰਗਰੇਜ਼ੀ ਦੇ ਅੱਖਰ v ਵਾਂਗ ਅੱਗੇ ਵਧਣ ਦੀ ਗੱਲ ਕਹੀ ਗਈ ਹੈ।1 ਅਪਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿੱਤੀ ਵਰ੍ਹੇ ਦੇ ਬਜਟ ਨੂੰ ਪੇਸ਼ ਕਰਨ ਤੋਂ ਪਹਿਲਾਂ ਇਹ ਰਿਪੋਰਟ ਪੇਸ਼ ਕੀਤੀ ਗਈ। ਆਰਥਿਕ ਸਰਵੇਖਣ ਵਿੱਚ ਦੇਸ਼ ਦੀ ਅਰਥ ਵਿਵਸਥਾ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ। ਮੁੱਖ ਆਰਥਿਕ ਸਲਾਹਕਾਰ ਕ੍ਰਿਸ਼ਨਮੂਰਤੀ ਵੈਂਕਟ ਸੁਬਰਾਮਨੀਅਮ ਦੀ ਅਗਵਾਈ ਵਾਲੀ ਟੀਮ ਨੇ 2020-21 ਲਈ ਆਰਥਿਕ ਸਵੇਖਣ ਤਿਆਰ ਕੀਤਾ ਗਿਆ ਹੈ। ਇਸ ਵਿੱਚ ਆਰਥਵਿਵਸਥਾ ਦੇ ਵੱਖ ਵੱਖ ਖੇਤਰਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਆਰਥਿਕ ਵਿਕਾਸ ਨੂੰ ਰਫ਼ਤਾਰ ਦੇਣ ਲਈ ਕੀਤੇ ਜਾਣ ਵਾਲੇ ਸੁਧਾਰਾਂ ਲਈ ਸੁਝਾਅ ਦਿੱਤੇ ਗਏ ਹਨ।