ਮੁੰਬਈ, 26 ਸਤੰਬਰ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਬੈਂਕਿੰਗ ਸਹੂਲਤਾਂ ਦੀ ਘਾਟ ਹੈ। ਅੱਜ ਇੰਡੀਅਨ ਬੈਂਕ ਐਸੋਸੀਏਸ਼ਨ (ਆਈਬੀਏ) ਦੇ ਸਮਾਗਮ ਵਿੱਚ ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਆਰਥਿਕ ਗਤੀਵਿਧੀਆਂ ਦਾ ਪੱਧਰ ਬਹੁਤ ਉੱਚਾ ਹੈ ਪਰ ਬੈਂਕਿੰਗ ਬਹੁਤ ਘੱਟ ਹੈ। ਬੈਂਕਾਂ ਨੂੰ ਆਪਣੀ ਮੌਜੂਦਗੀ ਦਰਜ ਕਰਾਉਣ ਦੇ ਯਤਨ ਹੋਰ ਤੇਜ਼ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਬੈਂਕ ਗਲੀ ਮੁਹੱਲਿਆਂ ਤੱਕ ਪਹੁੰਚ ਕਰਨ।