ਇਸਲਾਮਾਬਾਦ, 14 ਮਈ
ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੇ ਘਾਟੇ ਵਿਚ ਚੱਲ ਰਹੀ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਸਮੇਤ ਆਪਣੇ ਜ਼ਿਆਦਾਤਰ ਜਨਤਕ ਅਦਾਰਿਆਂ ਦੇ ਨਿੱਜੀਕਰਨ ਦਾ ਅੱਜ ਐਲਾਨ ਕੀਤਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਐਲਾਨ ਕੀਤਾ ਕਿ ਸ਼ੁਰੂਆਤ ਵਿੱਚ ਸਿਰਫ਼ ਘਾਟੇ ਵਿੱਚ ਚੱਲ ਰਹੀਆਂ ਸਰਕਾਰੀ ਕੰਪਨੀਆਂ ਦਾ ਹੀ ਨਿੱਜੀਕਰਨ ਕੀਤਾ ਜਾਵੇਗਾ। ਹਾਲਾਂਕਿ ਰਣਨੀਤਕ ਮਹੱਤਵ ਵਾਲੇ ਜਨਤਕ ਅਦਾਰਿਆਂ ਨੂੰ ਨਿੱਜੀਕਰਨ ਦੀ ਪ੍ਰਕਿਰਿਆ ਤੋਂ ਬਾਹਰ ਰੱਖਣ ਦਾ ਫੈਸਲਾ ਕੀਤਾ ਗਿਆ ਹੈ।