ਨਵੀਂ ਦਿੱਲੀ, 15 ਜੁਲਾਈ
ਦੇਸ਼ ਵਿੱਚ ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ। ਪੈਟਰੋਲ 35 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਵਿਚ 15 ਪੈਸੇ ਪ੍ਰਤੀ ਲਿਟਰ ਮਹਿੰਗਾ ਹੋਇਆ। ਹੁਣ ਦਿੱਲੀ ਵਿੱਚ ਪੈਟਰੋਲ ਦੀ ਕੀਮਤ 101.54 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਹੈ। ਦੇਸ਼ ਦੇ ਕੁੱਝ-ਇਕ ਸੂਬਿਆਂ ਨੂੰ ਛੱਡ ਕੇ ਬਾਕੀ ਸਾਰੇ ਮੁਲਕ ਪੈਟਰੋਲ 100 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਚੁੱਕਿਆ ਹੈ ਤੇ ਡੀਜ਼ਲ ਵੀ ਕਈ ਥਾਵਾਂ ’ਤੇ ਸੈਂਕੜਾ ਮਾਰ ਗਿਆ।