ਨਵੀਂ ਦਿੱਲੀ, 14 ਮਈ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸ਼ੁੱਕਰਵਾਰ ਨੂੰ ਦੇਸ਼ ਭਰ ਵਿਚ ਨਵੀਂਆਂ ਉਚਾਈਆਂ ’ਤੇ ਪਹੁੰਚ ਗਈਆਂ। ਹਫਤੇ ਦੌਰਾਨ ਚੌਥੀ ਵਾਰ ਤੇਲ ਕੀਮਤਾਂ ਵਿੱਚ ਵਾਧਾ ਹੋਇਆ ਹੈ। ਤੇਲ ਕੰਪਨੀਆਂ ਦੀ ਨਵੀਂ ਨੋਟੀਫਿਕੇਸ਼ਨ ਅਨੁਸਾਰ ਸ਼ੁੱਕਰਵਾਰ ਨੂੰ ਪੈਟਰੋਲ 29 ਪੈਸੇ ਅਤੇ ਡੀਜ਼ਲ 34 ਪੈਸੇ ਪ੍ਰਤੀ ਲਿਟਰ ਮਹਿੰਗੇ ਹੋਏ। ਦੇਸ਼ ਦੇ ਕੁਝ ਰਾਜਾਂ ਦੇ ਸ਼ਹਿਰਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਪਹਿਲਾਂ ਹੀ 100 ਰੁਪਏ ਪ੍ਰਤੀ ਲਿਟਰ ਪਾਰ ਕਰ ਗਈਆਂ ਹਨ। ਰਾਜਸਥਾਨ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਕਈ ਸ਼ਹਿਰਾਂ ਵਿਚ ਕੀਮਤਾਂ 100 ਰੁਪਏ ਪ੍ਰਤੀ ਲਿਟਰ ਤੋਂ ਉਪਰ ਪਹੁੰਚ ਗਈਆਂ ਹਨ। ਇਸ ਦੇ ਨਾਲ ਹੀ ਮੁੰਬਈ ‘ਚ ਪੈਟਰੋਲ ਦੀਆਂ ਕੀਮਤਾਂ ਵੀ ਇਸ ਪੱਧਰ’ ਤੇ ਪਹੁੰਚਣ ਵਾਲੀਆਂ ਹਨ। ਮੁੰਬਈ ‘ਚ ਲਿਟਰ ਪੈਟਰੋਲ ਦੀ ਕੀਮਤ 98.65 ਰੁਪਏ ਅਤੇ ਡੀਜ਼ਲ ਦੀ ਕੀਮਤ 90.11 ਰੁਪਏ ਪ੍ਰਤੀ ਲਿਟਰ ਹੋ ਗਈ ਹੈ।