ਮੁੰਬਈ, 22 ਜੁਲਾਈ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਕਿਹਾ ਹੈ ਕਿ ਭਾਰਤੀ ਰੁਪਇਆ ਵਿਕਸਤ ਅਰਥਵਿਵਸਥਾਵਾਂ ਅਤੇ ਵਿਕਾਸਸ਼ੀਲ ਦੇਸ਼ਾਂ ਦੀ ਕਰੰਸੀ ਦੇ ਮੁਕਾਬਲੇ ਮਜ਼ਬੂਤ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪ੍ਰਤੀ ਡਾਲਰ ਰੁਪਇਆ 80 ਰੁਪਏ ਤੋਂ ਵੀ ਹੇਠਾਂ ਆ ਗਿਆ ਸੀ। ਆਰਬੀਆਈ ਗਵਰਨਰ ਨੇ ਕਿਹਾ ਕਿ ਕੇਂਦਰੀ ਬੈਂਕ ਰੁਪਏ ਵਿੱਚ ਤੇਜ਼ ਉਤਰਾਅ-ਚੜ੍ਹਾਅ ਅਤੇ ਅਸਥਿਰਤਾ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ।