ਨਵੀਂ ਦਿੱਲੀ, 13 ਫਰਵਰੀ
ਜੇ ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ (ਟਰਾਈ) ਇਸ ਸਾਲ ਮਾਰਚ ਤੱਕ 5ਜੀ ਸਪੈਕਟ੍ਰਮ ਨਿਲਾਮੀ ਪ੍ਰਕਿਰਿਆ ਸਬੰਧੀ ਨਿਯਮਾਂ ਬਾਰੇ ਆਪਣੀਆਂ ਸਿਫ਼ਾਰਸ਼ਾਂ ਦਿੰਦੀ ਹੈ ਤਾਂ ਚਿਰਾਂ ਤੋਂ ਉਡੀਕੀ ਜਾ ਰਹੀ ਪ੍ਰਕਿਰਿਆ ਮਈ ਵਿੱਚ ਹੋਣ ਦੀ ਸੰਭਾਵਨਾ ਹੈ। ਦੂਰਸੰਚਾਰ ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਦੂਰਸੰਚਾਰ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਕਿਹਾ ਸੀ ਕਿ ਟਰਾਈ ਨੇ ਸੂਚਿਤ ਕੀਤਾ ਹੈ ਕਿ ਉਹ ਮਾਰਚ ਤੱਕ 5ਜੀ ਨਿਲਾਮੀ ਲਈ ਆਪਣੀਆਂ ਸਿਫ਼ਾਰਸ਼ਾਂ ਜਮ੍ਹਾਂ ਕਰਾਏਗਾ ਅਤੇ ਦੂਰਸੰਚਾਰ ਵਿਭਾਗ (ਡੀਓਟੀ) ਜਲਦੀ ਤੋਂ ਜਲਦੀ ਨਿਲਾਮੀ ਕਰਵਾਉਣ ਲਈ ਹੋਰ ਪ੍ਰਕਿਰਿਆਵਾਂ ਨੂੰ ਪੂਰਾ ਕਰ ਰਿਹਾ ਹੈ।