ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 31 ਦਸੰਬਰ
ਅੱਜ ਇਥੇ ਵਸਤੂ ਤੇ ਸੇਵਾਵਾਂ ਕਰ (ਜੀਐੱਸਟੀ) ਕੌਂਸਲ ਦੀ 46ਵੀਂ ਮੀਟਿੰਗ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਸੂਤਰਾਂ ਮੁਤਾਬਕ ਇਸ ਵਿੱਚ ਰਾਜਾਂ ਤੇ ਸਨਅਤਾਂ ਦੇ ਇਤਰਾਜ਼ ਬਾਅਦ ਕੱਪੜਿਆਂ ’ਤੇ ਜੀਐੱਸਟੀ 5 ਫੀਸਦ ਤੋਂ ਵਧਾ ਕੇ 12 ਫੀਸਦ ਕਰਨ ਦੇ ਫ਼ੈਸਲੇ ਨੂੰ ਟਾਲ ਦਿੱਤਾ ਗਿਆ ਹੈ।