ਮੁੰਬਈ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਦਫ਼ਤਰਾਂ ਵਿੱਚ 2000 ਦਾ ਨੋਟ ਬਦਲਣ ਜਾਂ ਜਮ੍ਹਾਂ ਕਰਵਾਉਣ ਦੀ ਸਹੂਲਤ 22 ਜਨਵਰੀ ਨੂੰ ਅਯੁੱਧਿਆ ਵਿੱਚ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਦਿਨ ਬੰਦ ਰਹੇਗੀ। ਪ੍ਰਸੋਨਲ ਅਤੇ ਟਰੇਨਿੰਗ ਵਿਭਾਗ ਨੇ ਕੇਂਦਰੀ ਸੰਸਥਾਵਾਂ ਨੂੰ ਹੁਕਮ ਜਾਰੀ ਕੀਤਾ ਸੀ ਕਿ ਸਮਾਜਿਕ ਖੇਤਰ ਦੇ ਬੈਂਕ, ਬੀਮਾ ਕੰਪਨੀਆਂ ਅਤੇ ਖੇਤਰੀ ਗ੍ਰਾਮੀਣ ਬੈਂਕਾਂ (ਆਰਬੀਆਈ) ਵਿੱਚ 22 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ। ਕੇਂਦਰੀ ਬੈਂਕ ਨੇ ਬਿਆਨ ਵਿੱਚ ਕਿਹਾ, ‘‘ਭਾਰਤ ਸਰਕਾਰ ਵੱਲੋਂ ਐਲਾਨੀ ਅੱਧੇ ਦਿਨ ਦੀ ਛੁੱਟੀ ਕਾਰਨ 2000 ਰੁਪਏ ਦੇ ਨੋਟ ਬਦਲਣ/ਜਮ੍ਹਾਂ ਦੀ ਸਹੂਲਤ ਸੋਮਵਾਰ 22 ਜਨਵਰੀ ਨੂੰ ਭਾਰਤੀ ਰਿਜ਼ਰਵ ਬੈਂਕ ਦੇ 19 ਦਫ਼ਤਰਾਂ ਵਿੱਚੋਂ ਕਿਸੇ ਵਿੱਚ ਵੀ ਉਪਲਬਧ ਨਹੀਂ ਹੋਵੇਗੀ।’’ ਬਿਆਨ ਅਨੁਸਾਰ ਇਹ ਸਹੂਲਤ 23 ਜਨਵਰੀ ਦਿਨ ਮੰਗਲਵਾਰ ਨੂੰ ਮੁੜ ਸ਼ੁਰੂ ਹੋਵੇਗੀ। -ਪੀਟੀਆਈ