ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਜੁਲਾਈ
ਇੱਥੋਂ ਦੇ ਸੈਕਟਰ-17 ਵਿੱਚ ਸਥਿਤ ਸਿੰਧੀ ਸਵੀਟਸ ਵਿੱਚੋਂ 1.73 ਲੱਖ ਰੁਪਏ ਚੋਰੀ ਹੋ ਗਏ ਹਨ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-17 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਦੀਪਕ ਕੌਸ਼ਿਕ ਵਾਸੀ ਮੁਹਾਲੀ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕੋਈ ਅਣਪਛਾਤਾ ਵਿਅਕਤੀ ਉਨ੍ਹਾਂ ਦੀ ਦੁਕਾਨ ਵਿੱਚੋਂ 1.73 ਲੱਖ ਰੁਪਏ ਚੋਰੀ ਕਰ ਕੇ ਫਰਾਰ ਹੋ ਗਿਆ ਹੈ। ਥਾਣਾ ਸੈਕਟਰ-17 ਦੀ ਪੁਲੀਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਮੁੱਢਲੀ ਜਾਂਚ ਦੌਰਾਨ ਸੀਸੀਟੀਵੀ ਦੀ ਫੁਟੇਜ ਖੰਘਾਲਣ ਵਿੱਚ ਲੱਗੀ ਹੋਈ ਹੈ।