ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਇੱਥੋਂ ਦੇ ਸਨਅਤੀ ਏਰੀਆ ਫੇਸ-1 ਵਿੱਚ ਸਥਿਤ ਸ਼ਰਾਬ ਫੈਕਟਰੀ ਵਿੱਚ ਨਾਬਾਲਗ ਲੜਕੇ-ਲੜਕੀਆਂ ਤੋਂ ਕੰਮ ਕਰਵਾਇਆ ਜਾ ਰਿਹਾ ਸੀ। ਇਸ ਬਾਰੇ ਜਾਣਕਾਰੀ ਮਿਲਦੇ ਹੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਤੇ ਹੋਰਨਾਂ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਕੀਤੀ ਤਾਂ ਕੰਮ ਕਰਦੇ ਛੋਟੇ ਬੱਚਿਆਂ ਨੂੰ ਛੁਡਵਾਇਆ ਗਿਆ। ਇਨ੍ਹਾਂ ਵਿੱਚ 7 ਲੜਕੇ ਅਤੇ 8 ਲੜਕੀਆਂ ਹਨ ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦਾ ਮਨੀਮਾਜਰਾ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਹੈ ਜਦਕਿ ਸ਼ਰਾਬ ਫ਼ੈਕਟਰੀ ਦੇ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।