ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 8 ਮਾਰਚ
ਅੰਬਾਲਾ ਕਾਲਕਾ ਰੇਲਵੇ ਲਾਈਨ ’ਤੇ ਇਕ ਰੇਲ ਗੱਡੀ ਦੇ ਥੱਲੇ ਆ ਕੇ ਇਕ 35 ਸਾਲਾ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ। ਰੇਲਵੇ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘੱਗਰ ਰੇਲਵੇ ਪੁਲੀਸ ਚੌਕੀ ਦੇ ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਢਾਈ ਵਜੇ ਸੂਚਨਾ ਮਿਲੀ ਸੀ ਕਿ ਐਕਸਪ੍ਰੈਸ ਗੱਡੀ ਥੱਲੇ ਆ ਕੇ ਇਕ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਮ੍ਰਿਤਕ ਦੀ ਪਛਾਣ ਕਪਿਲ ਕੁਮਾਰ ਵਾਸੀ ਮੂਲ ਰੂਪ ਉੱਤਰ ਪ੍ਰਦੇਸ਼ ਅਤੇ ਹਾਲ ਵਾਸੀ ਹੇਮ ਵਿਹਾਰ ਬਲਟਾਣਾ ਦੇ ਰੂਪ ਵਿੱਚ ਹੋਈ ਹੈ। ਪੁਲੀਸ ਨੇ ਦੱਸਿਆ ਕਿ ਮ੍ਰਿਤਕ ਕੋਲੋਂ ਕੋਈ ਵੀ ਸੁਸਾਈਡ ਨੋਟ ਨਹੀਂ ਬਰਾਮਦ ਹੋਇਆ।