ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਾਲ 2021-22 ਲਈ ਐੱਸਸੀ ਸਕਾਲਰਸ਼ਿਪ ਵਾਸਤੇ 600 ਕਰੋੜ ਰੁਪਏ ਦੀ ਬਜਟ ਵਿਵਸਥਾ ਵਾਲੀ ਸਕੀਮ ਦਾ ਐਲਾਨ ਕਰ ਕੇ ਦਲਿਤ ਵਿਦਿਆਰਥੀਆਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ ਤੇ ਇਹ ਐਲਾਨ ਵੀ ਉਸਨੇ ਪਿਛਲੇ ਤਿੰਨ ਸਾਲਾਂ ਵਿਚ ਇਸੇ ਸਕੀਮ ਵਾਸਤੇ 2440 ਕਰੋੜ ਰੁਪਏ ਜਾਰੀ ਨਾ ਕਰਨ ਤੋਂ ਬਾਅਦ ਕੀਤਾ ਹੈ। ਸਾਬਕਾ ਮੁੱਖ ਸੰਸਦੀ ਸਕੱਤਰ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿਚ ਐੱਸਸੀ ਸਕਾਲਰਸ਼ਿਪ ਸਕੀਮ ਦੇ 2440 ਕਰੋੜ ਰੁਪਏ ਵਿਚੋਂ ਇਕ ਵੀ ਰੁਪਿਆ ਜਾਰੀ ਨਹੀਂ ਕੀਤਾ ਹੈ।