ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਗਸਤ
ਥਾਣਾ ਸੈਕਟਰ-34 ਦੀ ਪੁਲੀਸ ਨੇ ਕੈਨੇਡਾ ਵਿੱਚ ਵਿਦਿਆਰਥੀ ਦੀ ਫ਼ੀਸ ਭਰਾਉਣ ਦੇ ਨਾਂ ’ਤੇ 5 ਲੱਖ ਰੁਪਏ ਦੀ ਧੋਖਾਧੜੀ ਕਰਨ ਸਬੰਧੀ ਦੋ ਮਹਿਲਾਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਜਸਕਰਨ ਸਿੰਘ ਵਾਸੀ ਮਾਛੀਵਾੜਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਜਸਕਰਨ ਸਿੰਘ ਦਾ ਕਹਿਣਾ ਸੀ ਕਿ ਉਸ ਦੇ ਦਫ਼ਤਰ ਵਿੱਚ ਕੰਮ ਕਰਨ ਵਾਲੀਆਂ ਦੋ ਮਹਿਲਾਵਾਂ ਨੂੰ ਕੈਨੇਡਾ ਦੇ ਕਾਲਜ ਵਿੱਚ ਵਿਦਿਆਰਥੀ ਦੀ ਫ਼ੀਸ ਭਰਨ ਲਈ 5 ਲੱਖ ਰੁਪਏ ਦਿੱਤੇ ਸਨ। ਉਨ੍ਹਾਂ ਨੇ ਨਾ ਤਾਂ ਫ਼ੀਸ ਭਰੀ ਹੈ ਅਤੇ ਨਾ ਹੁਣ ਪੈਸੇ ਵਾਪਸ ਕਰ ਰਹੀਆਂ ਹਨ। ਥਾਣਾ ਸੈਕਟਰ-34 ਦੀ ਪੁਲੀਸ ਨੇ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ।