ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਸਤੰਬਰ
ਇੱਥੋਂ ਦੇ ਹੱਲੋਮਾਜਰਾ ਵਿੱਚ ਸਥਿਤ ਸੀਆਰਪੀਐੱਫ ਕੈਂਪਸ ਦੇ ਨਜ਼ਦੀਕ ਏਟੀਐੱਮ ਕਾਰਡ ਬਦਲ ਕੇ 59 ਹਜ਼ਾਰ ਰੁਪਏ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-31 ਦੀ ਪੁਲੀਸ ਨੇ ਕੇਸ ਦਰਜ ਕਰ ਦਿੱਤਾ ਹੈ। ਇਹ ਕੇਸ ਵਰੁਣ ਸ਼ਰਮਾ ਵਾਸੀ ਮੁਹਾਲੀ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਦੇ ਪਿਤਾ ਏਟੀਐੱਮ ਵਿੱਚੋਂ ਪੈਸੇ ਕਢਵਾਉਣ ਲਈ ਆਏ ਸਨ। ਇਸ ਦੌਰਾਨ ਕਿਸੇ ਅਣਪਛਾਤੇ ਨੇ ਉਨ੍ਹਾਂ ਦਾ ਏਟੀਐੱਮ ਕਾਰਡ ਬਦਲ ਲਿਆ ਅਤੇ ਉਨ੍ਹਾਂ ਦੇ ਬੈਂਕ ਖਾਤੇ ਵਿੱਚੋਂ 59 ਹਜ਼ਾਰ ਰੁਪਏ ਕਢਵਾ ਲਏ ਸਨ। ਥਾਣਾ ਸੈਕਟਰ-31 ਦੀ ਪੁਲੀਸ ਨੇ ਇਸ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।