ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 3 ਅਪਰੈਲ
ਪੁਲੀਸ ਨੇ ਲੜਕੀ ਨਾਲ ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਅਮਲਾਲਾ ਵਸਨੀਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ 23 ਸਾਲਾ ਜਗਮੀਤ ਸਿੰਘ ਵਾਸੀ ਪਿੰਡ ਅਮਲਾਲਾ ਦੇ ਰੂਪ ਵਿੱਚ ਹੋਈ ਹੈ। ਥਾਣਾ ਮੁਖੀ ਸਹਾਇਕ ਇੰਸਪੈਕਟਰ ਜਸਕੰਵਲ ਸਿੰਘ ਸੇਖੋਂ ਨੇ ਕਿਹਾ ਕਿ ਲੜਕੀ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਜਗਮੀਤ ਸਿੰਘ ਨਾਲ ਉਸ ਦੀ ਜਾਣ-ਪਛਾਣ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਉਸ ਨੂੰ ਵਿਆਹ ਕਰਨ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ। ਉਸ ਨੇ ਤਿੰਨ ਦਿਨ ਇਕ ਕਮਰੇ ਵਿੱਚ ਬੰਦ ਕਰ ਕੇ ਉਸ ਨਾਲ ਜਬਰ-ਜਨਾਹ ਕੀਤਾ। ਤਿੰਨ ਦਿਨ ਬਾਅਦ ਉਹ ਉਸ ਨੂੰ ਤੜਕੇ ਤਿੰਨ ਵਜੇ ਪਿੰਡ ਦੇ ਬਾਹਰ ਸੁੱਟ ਕੇ ਫਰਾਰ ਹੋ ਗਿਆ। ਪਰਿਵਾਰ ਵੱਲੋਂ ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।