ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਜੁਲਾਈ
ਇੱਥੋਂ ਦੇ ਸੈਕਟਰ 9 ਵਿੱਚ ਸਥਿਤ ਕਲੱਬ ਵੱਲੋਂ ਪਾਬੰਦੀ ਦੇ ਬਾਵਜੂਦ ਹੁੱਕੇ ਦੀ ਵਰਤੋਂ ਕੀਤੀ ਜਾ ਰਹੀ ਸੀ, ਜਿਸ ਬਾਰੇ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਥਾਣਾ ਸੈਕਟਰ 3 ਦੀ ਪੁਲੀਸ ਨੇ ਚੈਸਰ ਕਲੱਬ ਦੇ ਮਾਲਕ ਕਪਿਲ ਕਟਾਰੀਆ ਵਿਰੁੱਧ ਦਰਜ ਕੀਤਾ ਗਿਆ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਹੁੱਕੇ ਦੀ ਵਰਤੋਂ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਗਈ ਹੈ, ਇਸ ਦੇ ਬਾਵਜੂਦ ਕਲੱਬ ਵਿੱਚ ਹੁੱਕੇ ਦੀ ਵਰਤੋਂ ਕੀਤੀ ਜਾ ਰਹੀ ਸੀ। ਥਾਣਾ ਸੈਕਟਰ 3 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।