ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ
ਪੰਜਾਬ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ ਅਤੇ ਐੱਸਸੀ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਬਲਵੀਰ ਸਿੰਘ ਨੇ ਪਿੰਡ ਚੁੰਨੀ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕੀਤਾ। ਪੰਜਾਬ ਵਿੱਚ ਬਦਲਾਅ ਅਤੇ ਤਰੱਕੀ ਦੀ ਨੀਤੀ ਨੂੰ ਲੈ ਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਅਤੇ ਚੋਣਾਂ ਤੋਂ ਪਹਿਲਾਂ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਜਦੋਂ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਕਿਹਾ ਪੰਜਾਬ ਵਿੱਚ ਪਿਛਲੇ ਦੋ ਸਾਲ ਦੇ ਵੱਧ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਰਾਜ ਕਰ ਰਹੀ ਅਤੇ ਇੱਥੇ ਕਾਨੂੰਨ ਅਤੇ ਵਿਵਸਥਾ ਦਾ ਬੁਰਾ ਹਾਲ ਹੋ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਇਨ੍ਹਾਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰੇਗੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਮਰੀਕ ਸਿੰਘ, ਮਹਿੰਦਰ ਸਿੰਘ, ਹਰਚੰਦ ਸਿੰਘ, ਹਰਪਾਲ ਸਿੰਘ, ਹਜੂਰਾ ਸਿੰਘ, ਮਨਜੀਤ ਸਿੰਘ, ਹਰਨੇਕ ਸਿੰਘ, ਕਸ਼ਮੀਰ ਸਿੰਘ, ਹਰਬੰਸ ਸਿੰਘ, ਸੇਵਾ ਰਾਮ, ਰਾਮ ਮੂਰਤੀ, ਸੋਹਨ ਸਿੰਘ, ਕੁਲਵੰਤ ਸਿੰਘ, ਮਹਿੰਦਰ ਸਿੰਘ, ਸੁਖਵਿੰਦਰ ਸਿੰਘ ਬਾਜਵਾ ਹਾਜ਼ਰ ਸਨ।