ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਦੇ 75ਵੇਂ ਵਰ੍ਹੇਗੰਢ ਨੂੰ ਸਮਰਪਿਤ ਸਪੈਸ਼ਲ ਜੱਚਾ-ਬੱਚਾ ਮੈਡੀਕਲ ਜਾਂਚ ਕੈਂਪ ਲਾਇਆ ਗਿਆ। ਕੈਂਪ ਵਿੱਚ ਆਉਣ ਵਾਲੀਆਂ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਮਾਹਿਰ ਡਾਕਟਰਾਂ ਵੱਲੋਂ ਚੈੱਕਅੱਪ ਕਰ ਕੇ ਲੋੜੀਂਦੀਆਂ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਹਸਪਤਾਲ ਵਿੱਚ ਜੱਚਾ-ਬੱਚਾ ਸਿਹਤ ਸੇਵਾਵਾਂ ਬਿਲਕੁਲ ਮੁਫ਼ਤ ਵਿੱਚ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। – ਨਿੱਜੀ ਪੱਤਰ ਪ੍ਰੇਰਕ