ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਜੁਲਾਈ
ਮਲੋਆ ਦੇ ਘਰ ਵਿੱਚੋਂ ਅੱਜ ਸੱਪ ਮਿਲਿਆ ਜਿਸ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਬਾਰੇ ਇਲਾਕਾ ਵਾਸੀਆਂ ਨੇ ਪੁਲੀਸ ਨੂੰ ਸੂਚਿਤ ਕੀਤਾ ਅਤੇ ਪੁਲੀਸ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਜਾਣਕਾਰੀ ਮੁਹੱਈਆ ਕਰਵਾ ਕੇ ਸੱਪ ਨੂੰ ਕਾਬੂ ਕਰਵਾਇਆ। ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਸੱਪ ਨੂੰ ਜੰਗਲ ਵਿੱਚ ਛੱਡ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮੌਨਸੂਨ ਦੇ ਸੀਜ਼ਨ ਦੇ ਚਲਦਿਆਂ ਸ਼ਹਿਰ ਵਿੱਚ ਰੋਜ਼ਾਨਾ ਵੱਖ-ਵੱਖ ਥਾਵਾਂ ਤੋਂ ਸੱਪ ਮਿਲਣ ਦੀਆਂ ਖਬਰਾਂ ਮਿਲਦੀਆਂ ਹਨ। ਇਨ੍ਹਾਂ ਸੱਪਾਂ ਨੂੰ ਜੰਗਲਾਤ ਵਿਭਾਗ ਦੀ ਟੀਮ ਵੱਲੋਂ ਫੜ ਕੇ ਜੰਗਲੀ ਇਲਾਕੇ ਵਿੱਚ ਛੱਡਿਆ ਜਾਂਦਾ ਹੈ। ਇਸ ਬਾਰੇ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀ ਅਬਦੁਲ ਕਿਊਮ ਨੇ ਕਿਹਾ ਕਿ ਸ਼ਹਿਰ ਵਿੱਚੋਂ ਸੱਪ ਮਿਲਣ ’ਤੇ 0172-2700217 ’ਤੇ ਸੂਚਨਾ ਦਿੱਤੀ ਜਾਵੇ।