ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 7 ਅਕਤੂਬਰ
ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲ ਪਾਸ ਕਰ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜਿਨ੍ਹਾਂ ਦਾ ਵਿਰੋਧ ਕਰਦਿਆਂ ਕਿਸਾਨਾਂ ਦੀ ਲੜਾਈ ਨੂੰ ਮੋਹਰੀ ਹੋ ਕੇ ਲੜਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੀ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਬੀਬੀ ਰਾਜ ਲਾਲੀ ਗਿੱਲ ਨੇ ਕੀਤਾ। ਉਹ ਆਮ ਆਦਮੀ ਪਾਰਟੀ ਦੇ ਡੇਰਾਬੱਸੀ ਦਫਤਰ ਵਿੱਚ ਕਿਸਾਨਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਸੰਘਰਸ਼ ਦੀ ਰੂਪਰੇਖਾ ਬਣਾਉਣ ਲਈ ਪਹੁੰਚੇ ਹੋਏ ਸਨ। ਇਸ ਮੌਕੇ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਵੀ ਕੀਤਾ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਮੀਟਿਗ ਕੀਤੀ।
ਫਤਹਿਗੜ੍ਹ ਸਾਹਿਬ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਵਰਕਰਾਂ ਦੀ ਮੀਟਿੰਗ ਦੌਰਾਨ ਸੀਨੀਅਰ ਆਗੂ ਅਜੈ ਸਿੰਘ ਲਬਿੜਾ ਨੇ ਕਿਸਾਨ ਵਿਰੋਧੀ ਪਾਸ ਕੀਤੇ ਬਿੱਲਾਂ ਦੀ ਨਿਖੇਧੀ ਕੀਤੀ।