ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਜਨਵਰੀ
ਚੰਡੀਗੜ੍ਹ ਦੇ ਥਾਣਾ ਸੈਕਟਰ-34 ਵਿੱਚੋਂ ਇਕ ਮੁਲਜ਼ਮ ਵੱਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨੂੰ ਪੁਲੀਸ ਨੇ ਤੁਰੰਤ ਕਾਬੂ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੰਦੀਪ ਵਾਸੀ ਸੈਕਟਰ-52 ਵਜੋਂ ਹੋਈ ਹੈ। ਥਾਣਾ ਸੈਕਟਰ-34 ਦੀ ਪੁਲੀਸ ਨੇ ਨੌਜਵਾਨ ਖ਼ਿਲਾਖ਼ ਕੇਸ ਦਰਜ ਕਰ ਲਿਆ ਹੈ। ਇਹ ਕੇਸ ਏਐੱਸਆਈ ਗਜਰਾਜ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਉਨ੍ਹਾਂ ਨੇ ਉਕਤ ਨੌਜਵਾਨ ਨੂੰ ਚੋਰੀ ਦੇ ਕੇਸ ਵਿੱਚ ਗ੍ਰਿਫ਼ਤਾਰ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਸੀ। ਪੁਲੀਸ ਮੁਲਜ਼ਮ ਤੋਂ ਪੁੱਛਗਿਛ ਕਰ ਰਹੀ ਸੀ ਕਿ ਇਸੇ ਦੌਰਾਨ ਮੁਲਜ਼ਮ ਨੇ ਥਾਣਾ ਸੈਕਟਰ-34 ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਥਾਣਾ ਸੈਕਟਰ-34 ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।