ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 1 ਅਗਸਤ
ਚੰਡੀਗੜ੍ਹ ਕਾਂਗਰਸ ਨੇ ਪ੍ਰਸ਼ਾਸਨ ਦੇ ਦੋਸ਼ ਲਗਾਇਆ ਹੈ ਕਿ ਇਥੋਂ ਦੇ ਪਿੰਡਾਂ ਨਾਲ ਦੋਗਲੀ ਨੀਤੀ ਅਪਣਾਈ ਜਾ ਰਹੀ ਹੈ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਨੇ ਇੱਕ ਬਿਆਨ ਜਾਰੀ ਕਰਦੇ ਹੋਈ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਬਾਸ਼ਿੰਦਿਆਂ ਤੋਂ ਚੰਡੀਗੜ੍ਹ ਦੇ ਬਰਾਬਰ ਟੈਕਸ ਲਏ ਜਾ ਰਹੇ ਹਨ, ਪਰ ਵਿਕਾਸ ਪੱਖੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਊਨ੍ਹਾਂ ਕਿਹਾ ਕਿ ਡੇਢ ਸਾਲ ਪਹਿਲਾਂ ਨਿਗਮ ’ਚ ਸ਼ਾਮਲ ਹੋਏ 13 ਪਿੰਡਾਂ ਦੇ ਵਿਕਾਸ ਬਾਰੇ ਭਾਜਪਾ ਦੇ ਆਗੂਆਂ ਵੱਲੋਂ ਕੀਤੇ ਵਾਅਦੇ ਵਫ਼ਾ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪਿੰਡਾਂ ਲਈ ਵੱਖਰਾ ਬਜਟ ਹੋਣ ਕਰਕੇ ਪੈਸੇ ਦੀ ਕੋਈ ਘਾਟ ਨਹੀਂ ਰਹਿੰਦੀ ਸੀ। ਊਨ੍ਹਾਂ ਦੱਸਿਆ ਕਿ ਚੰਡੀਗੜ੍ਹ ਦੇ ਪਿੰਡਾਂ ਦੀ ਸੀਵਰੇਜ ਪ੍ਰਨਾਲੀ ਜਾਮ ਪਈ ਹੈ। ਊਨ੍ਹਾਂ ਕਿਹਾ ਕਿ ਵਿਕਾਸ ਦੇ ਨਾਂ ’ਤੇ ਬਣਾਈਆਂ ਕਮੇਟੀਆਂ ਨੇ ਕੋਈ ਕੰਮ ਨਹੀਂ ਕੀਤਾ ਹੈ ਤੇ ਸਰਕਾਰ ਨੇ ਇਨ੍ਹਾਂ ਪਿੰਡਾਂ ਦੇ ਲੋਕਾਂ ਨਾਲ ਧੋਖਾ ਕੀਤਾ ਹੈ।